This is the Sikh Prayer done at the end of every Sikh Program. I’ve created this file because it’s rhyming and sometimes confusing when you’re singing it. This should be everything. Anand Sahib has 40 pauris or stanzas – but the one sung at the end of Sikh program is is the first five + the last stanza.
ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥ ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥ ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥ ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥ ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥ ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥ ਸਾਚਾ ਨਾਮੁ ਮੇਰਾ ਆਧਾਰੋ ॥ ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥ ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ ਸਾਚਾ ਨਾਮੁ ਮੇਰਾ ਆਧਾਰੋ ॥੪॥ ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥ ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥ ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥ ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥ ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥ ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥ ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥ ਸਲੋਕੁ ॥ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥